ਹੁਸ਼ਿਆਰਪੁਰ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਫੂਕਿਆ ਗਿਆ ਮੋਦੀ ਸਰਕਾਰ ਦਾ ਪੁਤਲਾ
ਹੁਸ਼ਿਆਰਪੁਰ: ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਅੱਜ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨਾਂ ਵੱਲੋਂ ਹਰਿਆਣਾ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕਿਸਾਨਾਂ ਨੇ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਲਾਗੂ ਕੀਤੇ ਗਏ ਇਨ੍ਹਾਂ ਆਰਡੀਨੈਂਸਾਂ ਨੂੰ ਤੁਰੰਤ ਵਾਪਸ ਲਵੇ ਅਤੇ ਸਵਾਮੀਨਾਥਨ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਜਿਣਸਾਂ ਦੇ ਭਾਅ ਦਿੱਤੇ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ 25 ਸਤੰਬਰ ਨੂੰ ਕੀਤੇ ਜਾ ਰਹੇ ਪੰਜਾਬ ਬੰਦ ਦੌਰਾਨ ਉਨ੍ਹਾਂ ਨੂੰ ਨਾ ਕੇਵਲ ਕਿਸਾਨ ਜਥੇਬੰਦੀ ਦਾ ਹੀ ਸਮਰਥਨ ਮਿਲ ਰਿਹਾ ਬਲਕਿ ਹੋਰ ਵੀ ਸਮਾਜਿਕ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਉਨ੍ਹਾਂ ਨੂੰ ਪੂਰਨ ਸਹਿਯੋਗ ਮਿਲ ਰਿਹਾ ਹੈ।