ਹਾਈ ਵੋਲਟੇਜ ਢਿੱਲੀਆਂ ਤਾਰਾਂ ਕਾਰਨ ਪਰਾਲੀ ਦੇ ਟਰੱਕ ਨੂੰ ਲੱਗੀ ਅੱਗ - ਖੰਨੇ ਤੋਂ ਲੁਧਿਆਣੇ ਜਾ ਰਿਹਾ ਸੀ
ਜਲੰਧਰ: ਕਸਬਾ ਫਿਲੌਰ ਦੇ ਪਿੰਡ ਰਾਮਗੜ੍ਹ ਬਾਈਪਾਸ ਮੁੱਖ ਮਾਰਗ 'ਤੇ ਪਰਾਲੀ ਨਾਲ ਭਰੇ ਹੋਏ ਟਰੱਕ ਨੂੰ ਅੱਗ ਲੱਗ ਗਈ। ਗਨੀਮਤ ਰਹੀ ਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਦਰਅਸਲ ਬਿਜਲੀ ਦੀਆਂ ਹਾਈ ਵੋਲਟੇਜ ਢਿੱਲੀਆਂ ਤਾਰਾਂ ਕਾਰਨ ਟਰੱਕ ਨੂੰ ਅੱਗ ਲੱਗ ਗਈ। ਟਰੱਕ ਡਰਾਈਵਰ ਦਾ ਕਹਿਣਾ ਕਿ ਉਹ ਖੰਨੇ ਤੋਂ ਲੁਧਿਆਣੇ ਜਾ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ। ਉਨ੍ਹਾਂ ਦਾ ਕਹਿਣਾ ਕਿ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ। ਇਸ ਸਬੰਧੀ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਦਮਕਲ ਵਿਭਾਗ ਦੀਆਂ ਦੋ ਗੱਡੀਆਂ ਵੀ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ।