ਨਾਈਟ ਕਰਫਿਊ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ
ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਨਾਈਟ ਕਰਫਿਊ ਲਗਾਇਆ ਗਿਆ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਨਾਕਾਬੰਦੀ ਕਰ ਇਸ ਗੱਲ ਦਾ ਧਿਆਨ ਦਿੱਤਾ ਜਾ ਰਿਹਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਹੁਕਮਾਂ ਦੀ ਉਲੰਘਣਾ ਨਾ ਕਰੇ। ਜ਼ਿਲ੍ਹੇ ਚ ਐਸਐਸਪੀ ਧਰੁਵ ਦਹੀਆ ਨਾਈਟ ਕਰਫਿਊ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਅੰਮ੍ਰਿਤਸਰ ਚ ਪਿਛਲੇ ਦੋ ਦਿਨਾਂ ਦੇ ਅੰਦਰ ਕਰਫਿਊ ਦੀ ਉਲੰਘਣਾ ਕਰਨ ਵਾਲੇ 28 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।