ਜਲੰਧਰ ’ਚ ਨਾਜਾਇਜ਼ ਕਾਲੋਨੀਆਂ ਖਿਲਾਫ PUDA ਵੱਲੋਂ ਸਖਤ ਕਾਰਵਾਈ
ਜਲੰਧਰ: ਜ਼ਿਲ੍ਹੇ ’ਚ ਪੋਸ਼ ਇਲਾਕੇ ਅਤੇ ਕਈ ਛੋਟੇ ਇਲਾਕਿਆ ਚ ਨਾਜਾਇਜ਼ ਕਾਲੋਨੀਆਂ ਕੱਟੀਆ ਜਾ ਰਹੀਆਂ ਹਨ ਜਿਨ੍ਹਾਂ ਦੇ ਖਿਲਾਫ ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ ਵੱਲੋਂ ਸਖਤ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਨੇ ਦੱਸਿਆ ਕਿ ਨਾਜਾਇਜ਼ ਕਲੋਨੀਆ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਚ ਕਈ ਥਾਵਾਂ ਤੇ ਨਾਜਾਇਜ਼ ਕਲੋਨੀਆਂ ਬਣੀਆਂ ਹੋਈਆਂ ਹਨ ਜਿਨ੍ਹਾਂ ਦੇ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।