ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਸਖ਼ਤ ਹੋਈ ਤਰਨਤਾਰਨ ਪੁਲਿਸ
ਤਰਨ ਤਾਰਨ :ਪੰਜਾਬ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਕੋਰੋਨਾ ਗਾਈਡਲਾਈਨਜ਼ ਨਾ ਮੰਨਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ 'ਚ ਤਰਨ ਤਾਰਨ ਦੇ ਕੱਚਾ ਪੱਕਾ ਥਾਣੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਮਾਸਕ ਨਾ ਪਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਗਈ। ਜਿਥੇ ਇੱਕ ਪਾਸੇ ਪੁਲਿਸ ਨੇ ਚਲਾਨ ਕੱਟੇ, ਉਥੇ ਹੀ ਦੂਜੇ ਪਾਸੇ ਸਿਹਤ ਵਿਭਾਗ ਵੱਲੋਂ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ। ਪੁਲਿਸ ਵੱਲੋਂ ਲੋਕਾਂ ਨੂੰ ਮਾਸਕ ਵੰਡ ਕੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।