ਹੈਂਡ ਸੈਨੇਟਾਈਜ਼ਰ ਤੇ ਮਾਸਕ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ - ਡੀ.ਸੀ ਵਰਿੰਦਰ ਕੁਮਾਰ ਸ਼ਰਮਾ
ਜਲੰਧਰ: ਜਿੱਥੇ ਪੂਰੀ ਦੁਨੀਆਂ 'ਚ ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਖੌਫ਼ ਦਾ ਮਾਹੌਲ ਬਣਿਆ ਹੋਇਆ ਹੈ ਉੱਥੇ ਹੀ ਕੁੱਝ ਲੋਕ ਇਸ ਮਹਾਮਾਰੀ ਦੇ ਚੱਲਦੇ ਕਾਲਾ ਬਾਜ਼ਾਰੀ ਕਰ ਰਹੇ ਹਨ। ਲੋਕਾਂ ਨੂੰ ਸੈਨੇਟਾਈਜ਼ਰ ਤੇ ਮਾਸਕ ਨੂੰ ਮਹਿੰਗੇ ਭਾਅ 'ਤੇ ਵੇਚ ਕੇ ਫਾਇਦਾ ਚੁੱਕ ਰਹੇ ਹਨ। ਇਸ ਕਾਲਾ ਬਾਜ਼ਾਰੀ 'ਤੇ ਠੱਲ੍ਹ ਪਾਉਣ ਲਈ ਜਲੰਧਰ ਦੇ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੈਸਰਜ਼ ਮਾਡਰਨ ਸਰਜੀਕਲ ਹਾਊਸ 'ਚ ਸੈਨੇਟਾਈਜ਼ਰ ਤੇ ਮਾਸਕ ਦੀ ਬਲੈਕ ਮਾਰਕੀਟਿੰਗ ਕੀਤੀ ਜਾ ਰਹੀ ਹੈ। ਫਿਰ ਪੁਲਿਸ ਪਾਰਟੀ ਨੇ ਮੈਸਰਜ਼ ਮਾਡਰਨ ਸਰਜੀਕਲ ਹਾਊਸ 'ਚ ਜਾ ਕੇ ਦੇਖਿਆ ਤਾਂ ਉੱਥੇ ਬਹੁਤ ਵੱਡਾ ਜ਼ਖੀਰਾ ਸੀ ਜਿਸ ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।