ਸਰਕਾਰ ਆਉਣ ‘ਤੇ ਕਾਂਗਰਸੀਆਂ ‘ਤੇ ਹੋਵੇਗਾ ਸਖ਼ਤ ਐਕਸ਼ਨ: ਸੁਖਬੀਰ ਬਾਦਲ - Congressmen
ਜ਼ੀਰਾ:ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ 100 ਫੇਰੀ ਕਰਨ ਦਾ ਨਿਸ਼ਚਾ ਕੀਤਾ ਗਿਆ ਹੈ। ਜਿਸ ਦੀ ਸ਼ੁਰੂਆਤ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਹੱਕ ਵਿੱਚ ਮੱਖੂ ਮੱਲਾਂਵਾਲਾ ਦੇ ਵਿੱਚ ਵਰਕਰਾਂ ਨੂੰ ਆਉਣ ਵਾਲੀਆਂ 2022 ਦੀਆਂ ਚੋਣਾਂ ਵਾਸਤੇ ਲਾਮਬੰਦ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ, ਕਿ ਜੋ ਮੁੱਖ ਮੰਤਰੀ ਕੈਪਟਨ ਦੀ ਸਰਕਾਰ ਵੱਲੋਂ ਲੁੱਟ ਖਸੁੱਟ ਕੀਤੀ ਜਾ ਰਹੀ ਹੈ। ਉਸ ਦੀ ਜਾਂਚ ਸਰਕਾਰ ਆਉਣ ‘ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ, ਕਿ ਸਰਕਾਰ ਵੱਲੋਂ ਜੋ ਸਰਕਟ ਹਾਊਸ ਵੀ ਵੇਚੇ ਜਾ ਰਹੇ ਹਨ। ਉਹ ਇਨ੍ਹਾਂ ਦੇ ਆਪਣੇ ਹੀ ਮੰਤਰੀ ਖ਼ਰੀਦ ਰਹੇ ਹਨ। ਜਿਸ ਦੀ ਜਾਂਚ ਸਾਡੀ ਸਰਕਾਰ ਆਉਣ ‘ਤੇ ਕੀਤੀ ਜਾਵੇਗੀ।