'ਕੋਰੋਨਾ ਬਾਰੇ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ' - ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ
ਰੂਪਨਗਰ: ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਮਾਜ ਵਿੱਚ ਸੋਸ਼ਲ ਮੀਡੀਆ ਦੇ ਰਾਹੀਂ ਕਈ ਤਰ੍ਹਾਂ ਦੀਆਂ ਅਫਵਾਹਾਂ ਫਲਾਈਆਂ ਜਾ ਰਹੀਆਂ ਹਨ। ਇਨ੍ਹਾਂ ਅਫਵਾਹਾਂ ਨੂੰ ਲੈ ਕੇ ਰੂਪਨਗਰ ਪੁਲਿਸ ਵੀ ਸਖ਼ਤ ਦਿਖਾਈ ਦੇ ਰਹੀ ਹੈ। ਐੱਸਪੀ ਅੰਕੁਰ ਗੁਪਤਾ ਨੇ ਈਟੀਵੀ ਭਾਰਤ ਨੂੰ ਦੱਸਿਆ ਕਿ ਪੁਲਿਸ ਦਾ ਸੋਸ਼ਲ ਮੀਡੀਆ ਸੈੱਲ ਇਸ ਤਰ੍ਹਾਂ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਰ ਸਮਾਜੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।