ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - ਕੋਰੋਨਾ
ਪੰਜਾਬ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆ ਨੂੰ ਦੇਖਦੇ ਹੋਏ ਰਾਜ ਸਰਕਾਰ ਵਲੋਂ ਨਾਈਟ ਕਰਫਿਊ ਅਤੇ ਵੀਕਐਂਡ ਤੇ ਲਾਕਡਾਊਨ ਦੀ ਮਿਆਦ ਨੂੰ 15 ਮਈ ਤੱਕ ਵੱਧਾ ਦਿੱਤਾ ਹੈ। ਉਥੇ ਹੀ ਜਰੂਰੀ ਵਸਤੂਆਂ ਅਤੇ ਮੈਡੀਕਲ ਸਰਵਿਸ ਨੂੰ ਕੁੱਝ ਰਾਹਤ ਦਿੱਤੀ ਗਈ ਹੈ। ਜੇਕਰ ਗੱਲ ਕੀਤੀ ਜਾਵੇ ਤਾਂ ਅਮਲੋਹ ਵਿੱਚ ਇਸਦਾ ਅਸਰ ਦੇਖਣ ਨੂੰ ਮਿਲਿਆ ਵੀਕਲੀ ਲਾਕਡਾਊਨ ਵਿੱਚ ਸ਼ਹਿਰ ਦੇ ਬਾਜ਼ਾਰ ਬੰਦ ਰਹੇ ਤੇ ਕੇਵਲ ਮੈਡੀਕਲ ਸਟੋਰ ਤੇ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹੀ ਖੁੱਲੀਆਂ ਸਨ। ਇਸ ਤੇ ਥਾਣਾ ਅਮਲੋਹ ਦੇ ਐੱਸਐੱਚਓ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਲਗਾਏ ਗਏ ਕਰਫਿਊ ਦੀ ਜੋ ਵੀ ਉਲੰਘਣਾ ਕਰੇਗਾ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਲੋਕ ਬਿਨ੍ਹਾਂ ਮਾਸਕ ਲਗਾਏ ਘਰ ਤੋਂ ਬਾਹਰ ਘੁੰਮਦੇ ਨਜ਼ਰ ਆ ਰਹੇ ਹਨ, ਉਨ੍ਹਾਂ ਦੇ ਚਲਾਨ ਤੇ ਕੋਰੋਨਾ ਟੈਸਟ ਕਰਵਾਏ ਜਾਣਗੇ।