'ਕੋਰੋਨਾ ਹਦਾਇਤਾਂ ਦੇ ਚੱਲਦਿਆਂ ਕੀਤੀ ਜਾ ਰਹੀ ਹੈ ਸਖ਼ਤੀ' - coronavirus update live
ਅੰਮ੍ਰਿਤਸਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਪੰਜਾਬ ਪੁਲਿਸ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਇਸ ਸਬੰਧੀ ਸ਼ਹਿਰ ਦੇ ਡੀ.ਸੀ.ਪੀ ਵਲੋਂ ਆਪਣੀ ਟੀਮ ਨਾਲ ਸ਼ਹਿਰ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਕਿ ਲੋਕਾਂ ਵਲੋਂ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਪ੍ਰਸ਼ਾਸਨਿਕ ਹਦਾਇਤਾਂ ਦੇ ਚੱਲਦਿਆਂ ਦੁਕਾਨਾਂ ਪਹਿਲਾਂ ਹੀ ਬੰਦ ਕੀਤੀਆਂ ਹੋਈਆਂ ਹਨ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਮਿਲਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।