ਲੌਕਡਾਊਨ 'ਚ ਪੁਲਿਸ ਨੇ ਕੀਤੀ ਸਖ਼ਤੀ, ਬਾਜ਼ਾਰ 'ਚ ਕੀਤੀ ਬੈਰੀਕੇਡਿੰਗ - ਮਿੰਨੀ ਲੌਕਡਾਊਨ
ਬਰਨਾਲਾ: ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮਿੰਨੀ ਲੌਕਡਾਊਨ ਲਗਾਇਆ ਗਿਆ ਹੈ। ਬਰਨਾਲਾ ਜ਼ਿਲ੍ਹੇ ਵਿੱਚ ਇਸ ਲੌਕਡਾਊਨ ਨੂੰ ਸਫਲ ਬਣਾਉਣ ਲਈ ਪੁਲਿਸ ਵੱਲੋਂ ਸਖ਼ਤੀ ਕੀਤੀ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਬਰਨਾਲਾ ਦੇ ਮੁੱਖ ਸਦਰ ਬਾਜ਼ਾਰ ਵਿਚ ਲੋਹੇ ਦੀਆਂ ਪਾਈਪਾਂ ਲਗਾ ਕੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ। ਪੀਸੀਆਰ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਬਰਨਾਲਾ ਦੇ ਐਸ.ਐਸ.ਪੀ ਸੰਦੀਪ ਗੋਇਲ ਦੀ ਅਗਵਾਈ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਰ ਲੋਕ ਇਸ ਲਈ ਸਹਿਯੋਗ ਨਹੀਂ ਦੇ ਰਹੇ। ਜਿਸ ਲਈ ਬਰਨਾਲਾ ਦੇ ਸਦਰ ਬਾਜਾਰ ਵਿੱਚ ਬੈਰੀਕੇਡਿੰਗ ਕਰਕੇ ਵਨ ਵੇਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਨੌਜਵਾਨ ਬਿਨਾਂ ਕਿਸੇ ਕਾਰਨ ਦੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਇਸ ਲਈ ਸਖਤੀ ਕੀਤੀ ਜਾ ਰਹੀ ਹੈ।