ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਦੇ ਸਖਤ ਪ੍ਰਬੰਧ - ਹਦਾਇਤਾਂ ਦੀ ਪਾਲਣਾ
ਕੋਰੋਨਾ ਮਹਾਂਮਾਰੀ ਦੇ ਚੱਲਦੇ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਪੰਜਾਬ ਪੁਲਿਸ ਵੱਲੋਂ ਸਖਤੀ ਨਾਲ ਕਰਵਾਏ ਜਾ ਰਹੇ ਹਨ। ਇਸੇ ਦੇ ਤਹਿਤ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸ ਸਬੰਧ ਚ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਕਾਰਨ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੇਕਰ ਜਰੂਰੀ ਹੋਵੇ ਉਸ ਤੋਂ ਬਾਅਦ ਉਹ ਘਰੋਂ ਬਾਹਰ ਨਿਕਲਣ। ਫਜੂਲ ਚ ਘਰੋਂ ਬਾਹਰ ਨਾ ਨਿਕਲਣ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜਾ ਵੀ ਨਿਯਮਾਂ ਦੀ ਪਾਲਣਾ ਕਰਦਾ ਹੋਇਆ ਨਾ ਦਿਖਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।