ਕਰਫਿਊ ਦੇ ਆਦੇਸ਼ਾਂ ਤੋਂ ਬਾਅਦ ਨੰਗਲ ਪੁਲਿਸ ਦੀ ਸਖ਼ਤੀ - ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ
ਨੰਗਲ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ। ਜਿਸ ਨੂੰ ਲੈਕੇ ਨੰਗਲ ਪੁਲਿਸ ਵਲੋਂ ਸਖ਼ਤੀ ਵਰਤਦਿਆਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਹੈ। ਇਸ ਮੌਕੇ ਥਾਣਾ ਮੁਖੀ ਵਲੋਂ ਅਪੀਲ ਵੀ ਕੀਤੀ ਗਈ ਕਿ ਕੋਰੋਨਾ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕੋਈ ਜ਼ਰੂਰੀ ਕੰਮ ਹੈ ਤਾਂ ਹੀ ਘਰੋਂ ਨਿਕਲਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਨੂੰ ਕਰਫਿਊ 'ਚ ਰਾਹਤ ਹੋਵੇਗੀ।