ਐਲਆਈਸੀ ਮੁਲਾਜ਼ਮਾਂ ਵੱਲੋਂ ਕੰਪਨੀ ਦੇ ਨਿੱਜੀਕਰਣ ਵਿਰੁੱਧ ਹੜਤਾਲ - ਇੱਕ ਦਿਨ ਦੀ ਹੜਤਾਲ
ਲੁਧਿਆਣਾ: ਐਲਆਈਸੀ ਬੀਮਾ ਕੰਪਨੀ ਦੇ ਕਰਮਚਾਰੀਆਂ ਵੱਲੋਂ ਬੀਮਾ ਕੰਪਨੀ ਨੂੰ ਪ੍ਰਾਈਵੇਟ ਕਰਨ ਵਿਰੁੱਧ ਇੱਕ ਦਿਨ ਦੀ ਹੜਤਾਲ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਸਤੇ ਸਰਕਾਰੀ ਅਦਾਰਿਆਂ ਪ੍ਰਾਈਵੇਟ ਕਰ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਬਜਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਨੇ ਬਜਟ ਦੌਰਾਨ ਕਿਹਾ ਹੈ ਕੇ ਉਹ ਦੋ ਬੈਂਕਾਂ ਅਤੇ ਇੱਕ ਬੀਮਾ ਕੰਪਨੀ ਦਾ ਨਿੱਜੀਕਰਨ ਕਰਨਗੇ, ਜਿਸ ਦਾ ਉਹ ਪੁਰਜ਼ੋਰ ਵਿਰੋਧ ਕਰਦੇ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਉਹ ਲੰਬਾ ਸੰਘਰਸ਼ ਕਰਨ ਲਈ ਵੀ ਤਿਆਰ ਹਨ।