ਕੌਮੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ - ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ
ਇੱਕ ਪਾਸੇ ਜਿੱਥੇ ਕੋਰੋਨਾ ਮਹਾਂਮਾਰੀ ਕਾਰਨ ਸੂਬੇ ਭਰ ਚ ਕੋਰੋਨਾ ਮਰੀਜ਼ਾ ਚ ਲਗਾਤਾਰ ਇਜਾਫਾ ਹੋ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਸਿਵਲ ਹਸਪਤਾਲ ਚ ਕੌਮੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ। ਇਸ ਦੌਰਾਨ ਹੜਤਾਲ ਤੇ ਗਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਰਕਾਰ ਵੱਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਵਾਅਦਾ ਕੀਤੇ ਜਾਣ ਦੇ ਬਾਵਜੁਦ ਵੀ ਉਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦੀ ਤਨਖਾਹ ਅਤੇ ਪੱਕੇ ਮੁਲਾਜ਼ਮਾਂ ਦੀ ਤਨਖਾਹਾਂ ਚ ਕਾਫੀ ਫਰਕ ਹੈ ਜਿਸ ਕਾਰਨ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਮੰਗਾਂ ਨੂੰ ਜਲਦ ਪੂਰਾ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਚ ਉਹ ਆਪਣੀ ਹੜਤਾਲ ਨੂੰ ਹੋਰ ਅੱਗੇ ਲੈ ਕੇ ਜਾਣਗੇ।