ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਨਗਰ ਨਿਗਮ ਚੌਂਕਸ - ਮਰੀਜ਼ਾ ਦੀ ਗਿਣਤੀ ਲਗਾਤਾਰ ਵਧਦੀ
ਜਲੰਧਰ: ਕੋਰੋਨਾ ਮਹਾਂਮਾਰੀ ਦੇ ਚੱਲਦੇ ਮਰੀਜ਼ਾ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸਰਕਾਰ ਵੱਲੋਂ ਕੋਰੋਨਾ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਗੱਲ ਕੀਤੀ ਜਾਵੇ ਜਲੰਧਰ ਨਗਰ ਨਿਗਮ ਦੀ ਤਾਂ ਇੱਥੇ ਕੋਰੋਨਾ ਨਿਯਮਾਂ ਦੀ ਪਾਲਣਾ ਸਹੀ ਢੰਗ ਨਾਲ ਨਹੀਂ ਕੀਤੀ ਜਾ ਰਹੀ ਹੈ। ਜਦਕਿ ਇਸ ਸਬੰਧ ’ਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਨਗਰ ਨਿਗਮ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਟਾਫ ਨੂੰ ਵੀ ਘਟਾ ਕੇ 50% ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਦੇ ਰੋਜ਼ਾਨਾ ਦੇ ਕੰਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੀ ਤਿਆਰੀਆਂ ਕੀਤੀਆਂ ਗਈਆਂ ਹਨ। ਅਧਿਕਾਰੀਆਂ ਵੱਲੋਂ ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਕੀਤੀ ਜਾ ਰਹੀ ਹੈ।