ਠੇਕਾ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਦਾ ਜ਼ਬਰਦਸਤ ਵਿਰੋਧ - Bathinda Administration
ਬਠਿੰਡਾ:ਪੰਜਾਬ ਦੇ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Minister Manpreet Singh Badal) ਦਾ ਠੇਕਾ ਮੁਲਾਜ਼ਮਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਠੇਕਾ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬਠਿੰਡਾ ਪ੍ਰਸ਼ਾਸਨ (Bathinda Administration)ਵੱਲੋਂ ਵੀ ਕਈ ਵਾਰ ਗੱਲਬਾਤ ਕਰਾਉਣ ਦਾ ਸੱਦਾ ਦੇ ਕੇ ਵਾਅਦੇ ਤੋਂ ਮੁੱਕਰ ਗਿਆ ਹੈ। ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਘਿਰਾਓ ਕਰਨਾ ਪੈ ਰਿਹਾ ਹੈ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਿੰਨਾ ਟਾਈਮ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਹ ਇਸੇ ਤਰ੍ਹਾਂ ਮੰਤਰੀਆਂ ਦਾ ਵਿਰੋਧ ਪ੍ਰਦਰਸ਼ਨ ਕਰਦੇ ਰਹਿਣਗੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਦੇ ਸਮਾਗਮ ਵਿਚ ਖਲਲ ਪਾਉਣ ਕਾਰਨ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।