ਜ਼ੀਰਾ 'ਚ ਡਿਪਟੀ ਸੀਐਮ ਦਾ ਸਖਤ ਵਿਰੋਧ
ਫਿਰੋਜ਼ਪੁਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ (Assembly elections) ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮ ਹੁੰਦਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਦੇ ਮੱਦੇਨਜ਼ਰ ਪੰਜਾਬ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਰਾਜਨੀਤਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa)ਜੋ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਹਲਕੇ ਵਿੱਚ ਵੱਖ-ਵੱਖ ਵਿਕਾਸ ਦੇ ਕੰਮਾਂ ਦੇ ਨੀਂਹ ਪੱਥਰ ਰੱਖਣ ਲਈ ਪਹੁੰਚੇ।ਇਸ ਮੌਕੇ ਕੁਝ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦੇਣਾ ਚਾਹੁੰਦੀਆਂ ਸਨ ਪਰ ਸੁਖਜਿੰਦਰ ਸਿੰਘ ਰੰਧਾਵਾ ਵਿਕਾਸ ਦੇ ਕੰਮਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਕਿਸੇ ਜ਼ਰੂਰੀ ਕੰਮ ਦਾ ਬਹਾਨਾ ਲਗਾ ਕੇ ਮੰਗ ਪੱਤਰ ਲੈਣ ਤੋਂ ਬਿਨਾਂ ਹੀ ਚੱਲਦੇ ਬਣੇ।ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਨੇ ਜਮ ਕੇ ਨਾਅਰੇਬਾਜੀ ਕੀਤੀ।