ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਵਿਦਿਆਰਥੀਆਂ ਅਤੇ ਅਕਾਲੀ ਆਗੂਆਂ ਨੇ ਕੀਤਾ ਪ੍ਰਦਰਸ਼ਨ - chandigarh protest on post matric scholorship
ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਕਰਨ ਨੂੰ ਲੈ ਕੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਸਰਕਾਰ ਜਲਦੀ ਤੋਂ ਜਲਦੀ ਉਨ੍ਹਾਂ ਦੀ ਸਕਾਲਰਸ਼ਿਪ ਜਾਰੀ ਕਰੇ। ਇਸ ਪ੍ਰਦਰਸ਼ਨ ਵਿੱਚ ਅਕਾਲੀ ਆਗੂਆਂ ਨੇ ਵੀ ਵਿਦਿਆਰਥੀਆਂ ਦਾ ਸਾਥ ਦਿੱਤਾ ਅਤੇ ਸਕਾਲਰਸ਼ਿਪ ਨਾ ਜਾਰੀ ਕਰਨ 'ਤੇ ਕਾਂਗਰਸ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ।