ਸਿੱਖਿਆ ਪੂਰੀ ਕਰਨ ਦੇ ਬਾਵਜੂਦ ਵਿਦਿਆਰਥੀ ਨੂੰ ਨਹੀਂ ਮਿਲ ਰਹੀਆਂ ਡਿਗਰੀਆਂ - ਵਿਦਿਆਰਥੀਆਂ ਦਾ ਧਰਨਾ ਪ੍ਰਦਰਸ਼ਨ
ਜਲੰਧਰ: ਵਿਦਿਆਰਥੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਨੂੰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕੀ 3 ਦਿਨਾਂ 'ਚ ਡਿਗਰੀਆਂ ਦੇ ਦਿੱਤੀਆ ਜਾਣ। ਪੰਜਵੇਂ ਦਿਨ ਤੋਂ ਬਾਅਦ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਡਿਗਰੀਆਂ ਨਹੀਂ ਮਿਲਿਆ। ਇਸ ਕਾਰਨ ਉਨ੍ਹਾਂ ਨੇ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਡੀਸੀ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੇ ਇਹ ਅਸ਼ਵਾਸਨ ਦਿੱਤਾ ਹੈ ਕੀ ਉਨ੍ਹਾਂ ਨੂੰ 2 ਦਿਨ 'ਚ ਡਿਗਰੀਆਂ ਮਿਲ ਜਾਣਗੀਆਂ।