ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਦੀ ਨਾਇਬ ਤਹਿਸੀਲਦਾਰ ਕਰ ਰਿਹੈ ਮਦਦ - ਨਯਾਗਾਓਂ
ਚੰਡੀਗੜ੍ਹ: ਬੀਤੀ 24 ਮਾਰਚ ਤੋਂ ਸੂਬੇ ਵਿੱਚ ਕਰਫਿਊ ਜਾਰੀ ਹੈ। ਜਿਸ ਕਾਰਨ ਹੋਰਨਾਂ ਸੂਬਿਆਂ ਦੇ ਕਈ ਵਿਦਿਆਰਥੀ ਪੰਜਾਬ ਵਿੱਚ ਫ਼ਸੇ ਹੋਏ ਹਨ। ਇਸ ਤਰ੍ਹਾਂ ਚੰਡੀਗੜ੍ਹ ਵਿੱਚ ਪੜਾਈ ਕਰਨ ਵਾਲੇ ਨੌਜਵਾਨ ਵੱਖ-ਵੱਖ ਥਾਵਾਂ ਉੱਤੇ ਰਹਿ ਰਹੇ ਹਨ। ਇਸੇ ਤਰ੍ਹਾਂ ਚੰਡੀਗੜ੍ਹ 'ਚ ਪੜਾਈ ਕਰਨ ਵਾਲੇ ਅਰੁਣਾਚਲ ਪ੍ਰਦੇਸ਼ ਦੇ ਕੁੱਝ ਵਿਦਿਆਰਥੀ ਕਰਫਿਊ ਕਾਰਨ ਨਯਾਗਾਓਂ ਵਿੱਚ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਨੰਬਰ ਮੁਹੱਈਆ ਕਰਵਾਏ ਗਏ ਸਨ ਜਿਸ ਰਾਹੀਂ ਉਨ੍ਹਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਦਦ ਕਰਨ ਲਈ ਮਾਜਰੀ ਦੇ ਨਾਇਬ ਤਹਿਸੀਲਦਾਰ ਦਾ ਵੀ ਸ਼ੁਕਰੀਆ ਅਦਾ ਕੀਤਾ।