ਅੰਮ੍ਰਿਤਸਰ 'ਚ ਵਿਦਿਆਰਥੀਆਂ ਵੱਲੋਂ ਕਿਸਾਨਾਂ ਦੇ ਹੱਕ 'ਚ ਰੋਸ ਮਾਰਚ - ਅੰਮ੍ਰਿਤਸਰ
ਅੰਮ੍ਰਿਤਸਰ: ਖ਼ਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਅੱਜ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਰੋਸ ਮਾਰਚ ਕਢਿਆ ਗਿਆ ਅਤੇ ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਕਿਸਾਨਾਂ ਦਾ ਸਮਰਥਨ ਕਰਦੇ ਹਾਂ ਅਤੇ ਉਨ੍ਹਾਂ ਦੇ ਹੱਕ ਵਿਚ ਰੋਸ ਮਾਰਚ ਕੱਢ ਰਹੇ ਹਾਂ। ਅਸੀਂ ਦਿੱਲੀ ਧਰਨੇ ਦੇ ਵਿੱਚ ਵੀ 20 ਦਿਨ ਲਗਾ ਕੇ ਆਏ ਹਾਂ। ਇਹ ਦੇਖ ਕੇ ਬਹੁਤ ਦੁੱਖ ਹੋਇਆ ਕਿ ਉਥੇ ਇਸ ਤਰ੍ਹਾਂ ਦੀ ਸਖਤੀ ਕੀਤੀ ਗਈ ਹੈ ਜਿਸ ਤਰ੍ਹਾਂ ਦੀ ਸਖ਼ਤੀ ਹਿੰਦੁਸਤਾਨ ਅਤੇ ਪਾਕਿਸਤਾਨ ਦੇ ਬਾਰਡਰਾਂ ਤੇ ਵੀ ਨਹੀਂ ਕੀਤੀ ਗਈ। ਬਾਵਜੂਦ ਇਸ ਦੇ ਕਿ ਅਸੀਂ ਦੇਸ਼ ਦੇ ਨਾਗਰਿਕ ਹਾਂ ਤੇ ਇਹ ਲੋਕਤੰਤਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਦ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਅਸੀਂ ਵਾਰੀ ਵਾਰੀ ਧਰਨੇ ਵਿੱਚ ਜਾ ਕੇ ਸ਼ਾਮਲ ਹੁੰਦੇ ਰਹਾਂਗੇ।