ਜਲੰਧਰ 'ਚ ਡੀਸੀ ਦਫ਼ਤਰ ਬਾਹਰ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ
ਜਲੰਧਰ: ਸ਼ਹਿਰ 'ਚ ਵਿਦਿਆਰਥੀਆਂ ਨੇ ਡੀਸੀ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਉਹ ਉਸ ਵੇਲੇ ਤੱਕ ਭੁੱਖ ਹੜਤਾਲ 'ਤੇ ਬੈਠੇ ਰਹਿਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਵਿਦਿਆਰਥੀਆਂ ਨੇ ਕਿਹਾ ਕਿ ਆਨਲਾਈਨ ਪੜ੍ਹਾਈ ਤਾਂ ਕਰਵਾਈ ਗਈ ਸੀ ਪਰ ਉਨ੍ਹਾਂ ਦਾ ਸਿਲੇਬਸ ਪੂਰਾ ਨਹੀਂ ਹੋਇਆ। ਹੁਣ ਉਨ੍ਹਾਂ ਨੂੰ ਇਹ ਪਤਾ ਚੱਲ ਰਿਹਾ ਹੈ ਕਿ ਜੋ ਪੇਪਰ ਉਨ੍ਹਾਂ ਦੇ ਹੋਣੇ ਉਹ 80 ਫੀਸਦੀ ਸਲੇਬਸ 'ਚੋਂ ਹੋਵੇਗਾ। ਜਦੋਂ ਕਿ ਉਨ੍ਹਾਂ ਦਾ ਸਿਲੇਬਸ 50 ਫੀਸਦੀ ਤੋਂ ਵੀ ਘਟ ਕਵਰ ਹੋਇਆ ਹੈ। ਦੂਜੇ ਪਾਸੇ ਕਾਲਜ ਵੱਲੋਂ ਉਨ੍ਹਾਂ ਕੋਲੋਂ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ।