ਵਿਦਿਆਰਥੀਆਂ ਨੇ ਡੀਸੀ ਦਫ਼ਤਰ ਅੱਗੇ ਧਰਨਾ ਲਗਾ ਸਰਕਾਰ ਖ਼ਿਲਾਫ਼਼ ਕੀਤੀ ਨਾਅਰੇਬਾਜ਼ੀ - ਜ਼ਿਲ੍ਹਾ ਬਠਿੰਡਾ
ਬਠਿੰਡਾ: ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਬਠਿੰਡਾ ਦੇ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਸੰਗੀਤਾ ਨੇ ਦੱਸਿਆ ਕਿ ਲੌਕਡਾਊਨ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਈ ਹੈ ਤੇ ਇਸ ਦੇ ਨਾਲ ਹੀ ਸਰਕਾਰ ਨੇ ਪੇਪਰਾਂ ਨੂੰ ਲੈ ਕੇ ਵਿਦਿਆਰਥੀਆਂ ਨੂੰ ਭੰਬਲਭੂਸੇ ਵਿੱਚ ਪਾਇਆ ਹੋਇਆ। ਉਨ੍ਹਾਂ ਨੇ ਕਿਹਾ ਕਿ ਜੇਕਰ ਯੂਨੀਵਰਸਿਟੀਆਂ ਨੇ ਇਮਤਿਹਾਨ ਕਰਵਾਉਣੇ ਹਨ ਤਾਂ ਵਿਦਿਆਰਥੀਆਂ ਨੂੰ ਪਹਿਲਾਂ ਕਲਾਸਾਂ ਮੁਹੱਈਆਂ ਕਰਵਾਈਆਂ ਜਾਣ ਤਾਂ ਜੋ ਵਿਦਿਆਰਥੀਆਂ ਦਾ ਸਿਲੇਬਸ ਪੂਰਾ ਹੋ ਸਕੇ।