ਆਫਲਾਈਨ ਪੇਪਰਾਂ ਨੂੰ ਲੈ ਕੇ ਵਿਦਿਆਰਥੀਆਂ ਨੇ ਕਾਲਜ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ - ਕੋਰੋਨਾ ਵਾਇਰਸ
ਜਲੰਧਰ: ਵੀਰਵਾਰ ਨੂੰ ਆਫਲਾਈਨ ਪੇਪਰਾਂ ਨੂੰ ਲੈ ਕੇ ਵਿਦਿਆਰਥੀਆਂ ਨੇ ਡੀਏਵੀ ਕਾਲਜ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਕਾਲਜ ਵੱਲੋਂ ਉਨ੍ਹਾਂ ਨੂੰ ਆਨਲਾਈਨ ਕਲਾਸਾਂ ਰਾਹੀਂ ਪੜ੍ਹਾਇਆ ਜਾ ਰਿਹਾ ਹੈ, ਪਰ ਪੇਪਰ ਆਫਲਾਈਨ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਸ਼ਹਿਰਾਂ ਤੋਂ ਇਥੇ ਪੇਪਰ ਦੇਣ ਲਈ ਆਉਣ ਵਾਲੇ ਵਿਦਿਆਰਥੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਅਜੇ ਕੋਰੋਨਾ ਕਾਲ ਖ਼ਤਮ ਨਹੀਂ ਹੋਇਆ। ਅਜਿਹੇ 'ਚ ਮਹਿਜ਼ ਵਿਦਿਆਰਥੀ ਹੀ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰਾਂ 'ਤੇ ਵੀ ਕੋਰੋਨਾ ਵਾਇਰਸ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਲਈ ਉਹ ਆਨਲਾਈਨ ਪੇਪਰ ਲਏ ਜਾਣ ਦੀ ਮੰਗ ਕਰ ਰਹੇ ਹਨ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਕਾਲਜ ਪ੍ਰਿੰਸੀਪਲ ਦਾ ਕਹਿਣਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੀ ਇਸ ਸਬੰਧ ਕੋਈ ਫੈਸਲਾ ਲੈ ਸਕਦੀ ਹੈ।