ਸਰਕਾਰ ਰਾਜਨੀਤਕ ਪਾਰਟੀਆਂ ਦੀਆਂ ਰੈਲੀਆਂ ਬੰਦ ਕਰੇ, ਸਕੂਲ ਨਹੀਂ: ਵਿਦਿਆਰਥੀ - ਵਿਦਿਆਰਥੀ
ਫਰੀਦਕੋਟ: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਮੁੜ ਵਧਦੇ ਅਸਰ ਦੇ ਚੱਲਦੇ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰੇ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਇਸ ਹੁਕਮ ਦਾ ਵਿਦਿਆਰਥੀ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਨੇ ਬਰਜਿੰਦਰਾ ਕਾਲਜ ਫਰੀਦਕੋਟ ਦੇ ਗੇਟ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ ਅਤੇ ਸਰਕਾਰ ਨੂੰ ਸਕੂਲ ਬੰਦ ਕਰਨ ਦਾ ਫੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਕੋਰੋਨਾ ਕਾਰਨ ਕਾਫੀ ਸਮੇਂ ਤੱਕ ਸਕੂਲ ਬੰਦ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਪੜਾਈ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਸਰਕਾਰ ਨੂੰ ਆਪਣੀ ਇਹ ਵਾਪਸ ਲੈਣਾ ਚਾਹੀਦਾ ਹੈ।