'ਸੁਬਰਾਮਨੀਅਮ ਸੁਆਮੀ ਮੰਗੇ ਮੁਆਫ਼ੀ' - 'ਸੁਬਰਾਮਨੀਅਮ ਸੁਆਮੀ ਮੰਗੇ ਮੁਆਫ਼ੀ'
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸੁਆਮੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਲਾਂਘਾ ਬਣਾਉਣ ਲਈ ਵਚਨਬੱਧ ਹਨ ਤਾਂ ਅਜਿਹੇ ਬਿਆਨ ਦੇਣੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ। ਜਿਸ ਕਾਰਨ ਡਾਕਟਰ ਸਵਾਮੀ ਨੂੰ ਆਪਣੇ ਬਿਆਨ ਬਾਰੇ ਮੁਆਫ਼ੀ ਮੰਗਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਡਾ.ਸੁਬਰਾਮਨੀਅਨ ਸੁਆਮੀ ਨੇ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਦੇ ਸੰਬੰਧ ਚੰਗੇ ਨਹੀਂ ਜਿਸ ਕਾਰਨ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਰੋਕ ਦੇਣਾ ਚਾਹੀਦਾ ਹੈ।