ਨੌਜਵਾਨਾਂ ਦਾ ਜੋਸ਼ ਅਤੇ ਬਜ਼ੁਰਗਾਂ ਦਾ ਹੋਸ਼ ਨਾਲ ਅੰਦੋਲਨ ਹੋਵੇਗਾ ਸਫ਼ਲ: ਕਿਸਾਨ ਆਗੂ - ਕਿਸਾਨ ਅੰਦੋਲਨ
🎬 Watch Now: Feature Video
ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ 53ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਕਿਸਾਨ ਅੰਦੋਲਨ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ ਤੇ ਬਜ਼ੁਰਗ ਭਾਰੀ ਉਤਸ਼ਾਹ ਨਾਲ ਸ਼ਾਮਲ ਹੋ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਇਸ ਭੁਲੇਖੇ ਵਿੱਚ ਨਾ ਰਹੇ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਬਿਨਾਂ ਵਾਪਸ ਚਲੇ ਜਾਣਗੇ। ਜਦੋਂ ਵਾਪਸ ਹੋਣਗੇ ਉਦੋਂ ਹੀ ਉਹ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਦੋਲਨ ਉਦੋਂ ਹੀ ਸਫਲ ਹੁੰਦਾ ਹੈ ਜਦੋਂ ਨੌਜਵਾਨਾਂ ਦਾ ਜੋਸ਼ ਤੇ ਬਜ਼ੁਰਗਾਂ ਦਾ ਹੋਸ਼ ਨਾਲ ਹੋਵੇ।