ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸੁੱਚਾ ਸਿੰਘ ਛੋਟੇਪੁਰ ਨੇ ਸਰਕਾਰ ’ਤੇ ਖੜ੍ਹੇ ਕੀਤਾ ਸਵਾਲ - ਜਾਂਚ ਏਜੰਸੀਆਂ
ਗੁਰਦਾਸਪੁਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ ਵਿਖੇ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਵਾਈਸ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਘਟਨਾਵਾਂ ਪੰਜਾਬ ਦੇ ਬੀਤੇ ਕਾਲੇ ਦੌਰ ਵੇਲੇ ਵੀ ਹੋਇਆਂ ਸਨ ਅਤੇ ਉਦੋਂ ਪੰਜਾਬ ਨੂੰ ਸੰਤਾਪ ਝੱਲਣਾ ਪਿਆ ਸੀ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਹੁਣ ਵੀ ਪੰਜਾਬ ਦੇ ਅਮਨ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ। ਇਸਦੇ ਨਾਲ ਹੀ ਛੋਟੇਪੁਰ ਕਿਹਾ ਕਿ ਸੂਬਾ ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਾ ਹੈ ਅਤੇ ਲੋਕਾਂ ਵਿੱਚ ਸਰਕਾਰ ਖਿਲਾਫ਼ ਰੋਸ ਹੈ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਪ੍ਰਧਾਨਮੰਤਰੀ ਨੂੰ ਅਪੀਲ ਕਰਦੇ ਹਨ ਕਿ ਉਹਨਾਂ ਦੀਆ ਜਾਂਚ ਏਜੰਸੀਆਂ ਇਸ ਮਾਮਲੇ ’ਤੇ ਗੰਭੀਰਤਾ ਨਾਲ ਜਾਂਚ ਕਰਨ ਅਤੇ ਪੰਜਾਬ ਵਿੱਚ ਮਾਹੌਲ ਨੂੰ ਖ਼ਰਾਬ ਨਾ ਹੋਣ ਦੇਣ ਅਤੇ ਜੋ ਸੱਚ ਹੈ ਜੇਕਰ ਕੋਈ ਸਾਜਿਸ਼ ਹੋ ਰਹੀ ਹੈ ਤਾਂ ਸੱਚ ਸਾਹਮਣੇ ਲਿਆਂਦਾ ਜਾਵੇ।