ਮਾਨਸਿਕ ਤੌਰ 'ਤੇ ਪਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ - jalandhar latest news
ਜਲੰਧਰ ਦੇ ਜੀਟੀਬੀ ਨਗਰ ਵਿੱਚ ਮਾਨਸਿਕ ਤੌਰ 'ਤੇ ਪਰੇਸ਼ਾਨ ਇੱਕ ਵਿਅਕਤੀ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ 6 ਐਸਐਚਓ ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜੀਟੀਬੀ ਨਗਰ ਵਿੱਚ ਇੱਕ ਕੋਠੀ 'ਚ ਇੱਕ ਵਿਅਕਤੀ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਯੂਪੀ ਦਾ ਰਹਿਣ ਵਾਲਾ ਹੈ ਜੋ ਹਾਲ ਹੀ ਵਿੱਚ ਜੀਟੀਬੀ ਨਗਰ 'ਚ ਰਹਿ ਰਿਹਾ ਸੀ। ਮ੍ਰਿਤਰ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀਟੀਬੀ ਨਗਰ ਵਿੱਚ ਇੱਕ ਕੋਠੀ ਦੀ ਦੇਖਭਾਲ ਦਾ ਕੰਮ ਕਰਦੇ ਸੀ ਅਤੇ ਕੋਠੀ ਦੇ ਪਿਛਲੇ ਹਿੱਸੇ ਵਿੱਚ ਰਹਿੰਦੇ ਸੀ।