ਸੁਖਬੀਰ ਤੇ ਹਰਸਿਮਰਤ ਬਾਦਲ ਨੇ ਬੰਟੀ ਰੋਮਾਣਾ ਨਾਲ ਮਾਤਾ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਸਾਂਝਾ - ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਮਾਤਾ ਪਰਮਜੀਤ ਕੌਰ ਅਕਾਲ ਚਲਾਣਾ
ਫ਼ਰੀਦਕੋਟ: ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਮਾਤਾ ਪਰਮਜੀਤ ਕੌਰ ਅਕਾਲ ਚਲਾਣਾ ਕਰ ਗਏ ਹਨ। ਬੰਟੀ ਰੋਮਾਣਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਉਨ੍ਹਾਂ ਨੇ ਰੋਮਾਣਾ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਹਮਦਰਦੀ ਜਾਹਿਰ ਕੀਤੀ। ਉਨ੍ਹਾਂ ਵਿਛੜੀ ਰੂਹ ਨੂੰ ਨੂੰ ਯਾਦ ਕੀਤਾ।