ਸ੍ਰੀ ਹਰਿਮੰਦਰ ਸਾਹਿਬ 'ਚ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਹੋਏ ਨਤਮਸਤਕ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਹ ਮੀਡੀਆ ਦੇ ਸਵਾਲਾਂ ਤੋਂ ਬਚਦੇ ਹੋਏ ਨਜ਼ਰ ਆਏ।