ਵਿਕੀ ਮਿਡੂਖੇੜਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸੁਖਬੀਰ ਬਾਦਲ - ਯੂਥ ਅਕਾਲੀ ਆਗੂ ਦਾ ਕਤਲ
ਸ੍ਰੀ ਮੁਕਤਸਰ ਸਾਹਿਬ: ਪਿੱਛਲੇ ਦਿਨੀ ਮੋਹਾਲੀ 'ਚ ਯੂਥ ਅਕਾਲੀ ਆਗੂ ਵਿਕੀ ਮਿਡੂਖੇੜਾ ਦਾ ਕੁੱਝ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ। ਦੁੱਖ ਪ੍ਰਗਟਾਉਂਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਿਕੀ ਦੇ ਕਤਲ ਨਾਲ ਪਾਰਟੀ ਨੂੰ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਸੂਬਾ ਸਰਕਾਰ ਕੋਲੋਂ ਮੁਲਜ਼ਮਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਵਾਰਦਤਾਂ ਇਹ ਦਰਸਾਉਂਦਿਆਂ ਹਨ ਕਿ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ।