ਜ਼ਿਮਣੀ ਚੋਣਾਂ ਦੇ ਚੱਲਦਿਆਂ ਸੁਖਬੀਰ ਬਾਦਲ ਨੇ ਕੀਤਾ ਚੋਣ ਪ੍ਰਚਾਰ, ਵੇਖੋ ਵੀਡੀਓ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ 'ਤੇ ਸ਼੍ਰੋਮਣੀ ਅਕਾਲੀ ਦਲ ਜੰਗੀ ਲਾਲ ਮਹਾਜਨ ਦੇ ਹੱਕ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸੂਬੇ 'ਚ ਕਾਂਗਰਸ ਸੱਤਾ ਵਿੱਚ ਹੈ। ਉਨ੍ਹਾਂ ਕਿਹਾ ਕਿ ਜੋ ਵਾਅਦਾ ਕਰਕੇ ਕਾਂਗਰਸ ਸੱਤਾ ਵਿੱਚ ਆਈ ਸੀ, ਉਹ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਬਾਦਲ ਨੇ ਕਿਹਾ ਕਿ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਲੋਕ ਕਾਂਗਰਸ ਨੂੰ ਸਬਕ ਸਿਖਾਉਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਗੰਨਾ ਉਤਪਾਦਕਾਂ ਦਾ ਪੈਸਾ ਦੇ ਸਕਦੀ ਹੈ ਤਾਂ ਕਿਸਾਨਾਂ ਨੂੰ ਵੀ ਦੇ ਸਕਦੀ ਹੈ, ਪਰ ਪੰਜਾਬ ਸਰਕਾਰ ਦੀ ਨੀਅਤ ਸਹੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼ਾਹਕੋਟ ਦੇ ਹੜ੍ਹ ਪੀੜਤਾਂ ਨੂੰ ਕੋਈ ਵੀ ਮੁਆਵਜ਼ਾ ਨਹੀ ਮਿਲਿਆ। ਫ਼ਗਵਾੜਾ ਰੈਲੀ ਵਿੱਚ ਕਾਂਗਰਸ ਵੱਲੋਂ ਬਿਹਾਰ ਦੀ ਡਾਂਸਰ ਨਚਾਉਣ ਬਾਰੇ ਉਨ੍ਹਾਂ ਕਿਹਾ ਕਿ ਇਹ ਗੱਲ ਸਾਬਤ ਕਰਦਾ ਹੈ ਕਿ ਉਨ੍ਹਾਂ ਦੀ ਹਾਰ ਪੱਕੀ ਹੈ। ਸਾਂਝੀ ਸਟੇਜ 'ਤੇ ਬੋਲਦਿਆਂ ਸੁਖਬੀਰ ਨੇ ਕਿਹਾ ਕਿ ਅਸੀਂ ਇਸ ਲਈ ਤਿਆਰ ਹਾਂ, ਪਰ ਕਾਂਗਰਸ ਨਹੀਂ।