ਦੀਪ ਸਿੱਧੂ ਦੀ ਗ੍ਰਿਫ਼ਤਾਰੀ 'ਤੇ ਸੁਖਬੀਰ ਬਾਦਲ ਨੇ ਵੱਟਿਆ ਪਾਸਾ - ਕਿਸਾਨੀ ਅੰਦੋਲਨ
ਬਠਿੰਡਾ: ਅੱਜ ਬਠਿੰਡਾ ਵਿੱਚ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਲਈ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਠਿੰਡਾ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਦੀਪ ਸਿੱਧੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਵਾਲ ਉੱਤੇ ਸੁਖਬੀਰ ਸਿੰਘ ਬਾਦਲ ਨੇ ਕੋਈ ਟਿੱਪਣੀ ਨਹੀਂ ਕੀਤੀ ਅਤੇ ਚਲਦੇ-ਚਲਦੇ ਇੱਕ ਗੱਲ ਕਹੀ ਕਿ ਕੇਂਦਰ ਸਰਕਾਰ ਨੂੰ ਕਿਸਾਨੀ ਅੰਦੋਲਨ ਲਈ ਕੋਈ ਰਾਹ ਲੱਭਣਾ ਚਾਹੀਦਾ ਹੈ।