ਚਰਨਜੀਤ ਚੰਨੀ ਨੂੰ ਹਾਰ ਦੇ ਡਰ ਕਾਰਨ ਭਦੌੜ ਹਲਕੇ ਤੋਂ ਮੈਦਾਨ 'ਚ ਉਤਾਰਿਆ: ਸੁਖਬੀਰ ਬਾਦਲ - ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ
ਬਰਨਾਲਾ: ਪੰਜਾਬ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਤੀਸਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ ਇਸ ਸੂਚੀ 'ਚ ਰਹਿੰਦੇ 8 ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਗਏ ਹਨ। ਕਾਂਗਰਸ ਵੱਲੋਂ ਇਸ ਸੂਚੀ 'ਚ ਉਥੇ ਹੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਹਲਕੇ ਤੋਂ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਜਿਸ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਡਰ ਦੇ ਕਾਰਨ ਹੀ ਹਲਕਾ ਭਦੌੜ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾਂ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਡਰਦੇ ਸਨ, ਕਿਉਂਕਿ ਰੇਤ ਦੀ ਮਾਈਨਿੰਗ ਦਾ ਵੱਡਾ ਘਪਲਾ ਹੋਇਆ ਸੀ, ਇਸ ਲਈ ਲੋਕ ਨਫ਼ਰਤ ਕਰਦੇ ਹਨ।