ਸੁਖਬੀਰ ਬਾਦਲ ਨੇ ਕਿਹਾ ਸੁਖਜਿੰਦਰ ਰੰਧਾਵਾ ਦੇ ਗੈਂਗਸਟਰਾਂ ਨਾਲ ਲਿੰਕ - ਸੁਖਬੀਰ ਬਾਦਲ ਨੇ ਕਿਹਾ ਸੁਖਜਿੰਦਰ ਰੰਧਾਵਾ ਦੇ ਗੈਂਗਸਟਰਾਂ ਨਾਲ ਲਿੰਕ
ਚੰਡੀਗੜ੍ਹ ਵਿਖੇ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਉੱਤੇ ਕਾਫ਼ੀ ਨਿਸ਼ਾਨੇ ਲਾਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜੇਲ੍ਹ ਤੋੜ ਮਾਮਲੇ ਵਿੱਚ ਸੁਖਜਿੰਦਰ ਰੰਧਾਵਾ ਦਾ ਪੂਰਾ ਹੱਥ ਹੈ, ਕਿਉਂਕਿ ਗੈਂਗਸਟਰਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਜੇਲ੍ਹ ਵਿਭਾਗ ਹੀ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਂਦੀ ਹੈ।