ਭਾਜਪਾ ਜਾਂ ਪੰਜਾਬ ਇੱਕ ਨੂੰ ਚੁਣਨ ਸੁਖਬੀਰ ਬਾਦਲ: ਹਰਪਾਲ ਚੀਮਾ
ਚੰਡੀਗੜ੍ਹ: ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੇ ਪੰਜਾਬੀਆਂ ਨੂੰ ਘੱਟ ਦਿਮਾਗ ਵਾਲੇ ਦੱਸਿਆ ਹੈ। ਸੀਐਮ ਦੇ ਇਸ ਬਿਆਨ ਤੋਂ ਬਾਅਦ ਹੁਣ ਸਿਆਸਤ ਭਖਦੀ ਜਾ ਰਹੀ ਹੈ। ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਕਿਹਾ ਹੈ ਕਿ ਭਾਜਪਾ ਨੂੰ ਬਿਪਲਬ ਕੁਮਾਰ ਨੂੰ ਜਲਦ ਮੁੱਖ ਮੰਤਰੀ ਅਹੁਦੇ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਪੂਰੇ ਸੰਸਾਰ 'ਚ ਹਰ ਖੇਤਰ 'ਚ ਆਪਣਾ ਯੋਗਦਾਨ ਪਾ ਰਹੇ ਹਨ, ਅਜਿਹੇ 'ਚ ਭਾਜਪਾ ਦੇ ਮੁੱਖ ਮੰਤਰੀ ਦਾ ਅਜਿਹਾ ਬਿਆਨ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣਾ ਮਤ ਸਪਸ਼ਟ ਕਰਨਾ ਚਾਹੀਦਾ ਹੈ ਤੇ ਇਸ ਮਾਮਲੇ 'ਚ ਮਾਫ਼ੀ ਮੰਗਣੀ ਚਾਹੀਦੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਦੇ ਹੋਏ ਚੀਮਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਉਹ ਆਪਣਾ ਸਟੈਂਡ ਸਪਸ਼ਟ ਕਰਨ ਕੀ ਉਹ ਪੰਜਾਬ ਨਾਲ ਹਨ ਜਾਂ ਭਾਜਪਾ ਨਾਲ।