ਮੁਸਲਮਾਨਾਂ ਦੇ ਹੱਕ 'ਚ ਬੋਲੇ ਸੁਖਬੀਰ ਬਾਦਲ, ਨਾਗਰਿਕਤਾ ਸੋਧ ਬਿੱਲ ਦੀ ਕੀਤੀ ਖਿਲਾਫ਼ਤ
ਪਟਿਆਲਾ ਦੇ ਮਿੰਨੀ ਸੈਕਟਰ ਦੇ ਸਾਹਮਣੇ ਅਕਾਲੀ ਦਲ ਬਾਦਲ ਨੇ ਇੱਕ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ 'ਚ ਮੁਸਲਮਾਨਾਂ ਨੂੰ ਸ਼ਾਮਲ ਕੀਤਾ ਜਾਣ ਚਾਹੀਦਾ ਹੈ, ਕਿਉਕਿ ਭਾਰਤ 'ਚ ਸਭ ਧਰਮਾਂ ਦੇ ਲੋਕ ਵਸਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਨੇ ਦੂਜੇ ਧਰਮ ਦੀ ਰਖਿਆ ਲਈ ਕੁਰਬਾਨੀਆਂ ਦਿੱਤੀਆਂ ਹੈ। ਉਨ੍ਹਾਂ ਕਿਹਾ ਕਿ ਪੂਰੀ ਅਕਾਲੀ ਦਲ ਪਾਰਟੀ ਵੱਲੋਂ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਮੁਸਲਮਾਨਾਂ ਨੂੰ ਬਿੱਲ 'ਚ ਸ਼ਾਮਲ ਕਰਨ।