ਕਰਜ਼ਾ ਮੁਆਫ਼ੀ ਨੂੰ ਲੈਕੇ ਚੰਨੀ ਦੀ ਕੇਂਦਰ ਨੂੰ ਚਿੱਠੀ 'ਤੇ ਸੁਖਬੀਰ ਬਾਦਲ ਦਾ ਤੰਜ਼ - ਸੂਬੇ ਦੇ ਲੋਕਾਂ ਨੂੰ ਗੁੰਮਰਾਹ
ਕਪੂਰਥਲਾ : ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਰਮਾ ਗਈ ਹੈ। ਜਿਸ ਨੂੰ ਲੈਕੇ ਵਾਰ-ਪਲਟਵਾਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਸੁਖਬੀਰ ਬਾਦਲ ਵਲੋਂ ਮੁੱਖ ਮੰਤਰੀ ਚੰਨੀ ਵਲੋਂ ਕਰਜ਼ਾ ਮੁਆਫ਼ੀ ਨੂੰ ਲੈਕੇ ਕੇਂਦਰ ਨੂੰ ਲਿਖੀ ਚਿੱਠੀ 'ਤੇ ਤੰਜ਼ ਕੱਸਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਕੁਝ ਦਿਨ ਬਾਕੀ ਹੈ। ਇਸ ਤੋਂ ਪਤਾ ਚੱਲਦਾ ਕਿ ਉਨ੍ਹਾਂ ਵਲੋਂ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਵਜ਼ੀਫੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਚੱਲਦਿਆਂ ਕਾਂਗਰਸ ਵਲੋਂ ਸਿਰਫ਼ ਲੋਕ ਲਭਾਊ ਵਾਅਦੇ ਕੀਤੇ ਜਾ ਰਹੇ ਹਨ, ਜਦਕਿ ਚਾਰ ਲੱਖ ਦੇ ਕਰੀਬ ਐਸ.ਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਸਰਕਾਰ ਗਬਨ ਕਰ ਗਈ।