ਕਾਂਗਰਸ ਪਾਰਟੀ ਸਿਰਫ਼ ਗੱਲਾਂ ਕਰਨ ਵਾਲੀ ਹੈ: ਸੁਖਬੀਰ ਬਾਦਲ - ਸੁਖਬੀਰ ਸਿੰਘ ਬਾਦਲ ਬਰਨਾਲਾ ਹਲਕੇ ਵਿੱਚ
ਬਰਨਾਲਾ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਹਲਕੇ ਵਿੱਚ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਕੀਤੂ ਦੇ ਪ੍ਰਚਾਰ ਲਈ ਪਹੁੰਚੇ। ਇਸ ਦੌਰਾਨ ਪਾਰਟੀ ਪ੍ਰਧਾਨ ਦਾ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਤੇ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ 'ਤੇ ਜੰਮ੍ਹ ਕੇ ਨਿਸ਼ਾਨੇ ਸਾਧੇ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਜੋ ਵੀ ਵਿਕਾਸ ਹੋਇਆ, ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਕੀਤਾ ਗਿਆ ਹੈ। ਜਦਕਿ ਕਾਂਗਰਸ ਪਾਰਟੀ ਸਿਰਫ਼ ਗੱਲਾਂ ਕਰਨ ਜੋਗੀ ਹੈ।