ਸੁਖਬੀਰ ਬਾਦਲ ਦਾ ਮੇਦਾਂਤਾ ਹਸਪਤਾਲ 'ਚ ਹੋਵੇਗਾ ਇਲਾਜ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਦਿੱਲੀ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਹਨ। ਇਹ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਦੌਰਾਨ ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਸੁਖਬੀਰ ਬਾਦਲ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾ ਨੇ ਸਾਰੇ ਪਾਰਟੀ ਵਰਕਰਾਂ ਨੂੰ ਵੀ ਚੜ੍ਹਦੀਕਲਾਂ 'ਚ ਰਹਿਣ ਦੀ ਅਪੀਲ ਕੀਤੀ ਹੈ। ਡਾ. ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਦੱਸਿਆ ਹੈ ਕਿ ਉਹ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਦੇ ਬਚਾਅ ਕਾਰਨ ਹਸਪਤਾਲ ਦਾਖ਼ਲ ਹੋਏ ਹਨ।