ਸੁਖਬੀਰ ਬਾਦਲ 30 ਨਵੰਬਰ ਨੂੰ ਕਰਨਗੇ ਹਲਕਾ ਡੇਰਾ ਬਾਬਾ ਨਾਨਕ ਦਾ ਦੌਰਾ - ਸੁਖਬੀਰ ਬਾਦਲ
ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 ਨੂੰ ਲੈਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਉਸਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ 30 ਨਵੰਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਵੱਖ ਵੱਖ ਧਾਰਮਿਕ ਸਥਾਨਾ ਉੱਤੇ ਨਤਮਸਤਕ ਹੋਣਗੇ ਅਤੇ ਦਿਨ ਭਰ ਵੱਖ ਵੱਖ ਪਾਰਟੀ ਵਰਕਰਾਂ ਅਤੇ ਲੋਕਾਂ ਦੇ ਇਕੱਠ ਨੂੰ ਮੀਟਿੰਗਾਂ ਰਾਹੀ ਸੰਬੋਧਨ ਕਰਨਗੇ। ਦੱਸ ਦੇਈਏ ਕਿ ਇਸ ਵਾਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਖੜ੍ਹਾ ਕੀਤਾ ਹੈ।