ਕੇਜਰੀਵਾਲ ਤੇ ਚੰਨੀ ਖ਼ਿਲਾਫ਼ ਸੁਖਬੀਰ ਬਾਦਲ ਦਾ ਵੱਡਾ ਬਿਆਨ - allegation against CM Channy
ਹੁਸ਼ਿਆਰਪੁਰ: ਹਲਕਾ ਚੱਬੇਵਾਲ 'ਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਚੱਬੇਵਾਲ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਉੱਥੇ ਹੀ ਕਾਂਗਰਸ (Congress) ਅਤੇ ਆਮ ਆਦਮੀ ਪਾਰਟੀ (Aam Aadmi Party) ‘ਤੇ ਵੀ ਸੁਖਬੀਰ ਸਿੰਘ ਬਾਦਲ (Sukhbir Singh Badal) ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਸੂਬੇ ‘ਚ ਜਿਵੇਂ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸਰਕਾਰ (Government) ਬਣੇਗੀ ਤਾਂ ਪਹਿਲੇ ਦਿਨ ਹੀ ਮਾਫ਼ੀਆਂ ‘ਤੇ ਨਕੇਲ ਕੱਸ ਕੇ ਜ਼ੇਲ੍ਹਾਂ ‘ਚ ਸੁੱਟੇਆ ਜਾਵੇਗਾ। ਸੀ.ਐੱਮ. ਅਰਵਿੰਦ ਕੇਜਰੀਵਾਲ (CM Arvind Kejriwal) ਅਤੇ ਸੀ.ਐੱਮ. ਚਰਨਜੀਤ ਚੰਨੀ (CM Charanjit Channi) ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਦੋਵੇਂ ਹੀ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਰਹੇ ਹਨ।