ਸੁਖਬੀਰ ਸਿੰਘ ਬਾਦਲ ਨੇ ਗੁਰੂਹਰਸਹਾਏ 'ਚ ਵਰਕਰ ਮੀਟਿੰਗ ਨੂੰ ਕੀਤਾ ਸੰਬੋਧਨ - ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ
ਫ਼ਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਗੁਰੂਹਰਸਹਾਏ ਵਿੱਚ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗੁਰੂ ਹਰਸਰਹਾਏ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਿਥੇ ਉਨ੍ਹਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕੀਤਾ, ਉੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਨਾਲ ਹੀ ਅਗਲੇ ਮਹੀਨੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਵੀ ਕੀਤੀ।