ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕਣਕ ਸੇਵਾ ਦੀ ਕੀਤੀ ਅਪੀਲ - Shiromani Akali Dal
🎬 Watch Now: Feature Video
ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਕਣਕ ਦੀ ਸੇਵਾ ਕਰਨ ਦੀ ਅਪੀਲ ਕੀਤੀ। ਇਸ ਤਹਿਤ ਹੀ ਰੂਪਨਗਰ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਰੋਪੜ ਤੇ ਚਮਕੌਰ ਸਾਹਿਬ ਹਲਕੇ ਦੇ ਪਾਰਟੀ ਵਰਕਰਾਂ ਤੇ ਸੰਗਤਾਂ ਵੱਲੋਂ ਇਕੱਠੀ ਕੀਤੀ ਕਣਕ ਨੂੰ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲੈ ਕੇ ਪਹੁੰਚੇ। ਡਾ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮੁਸ਼ਕਿਲ ਘੜੀ ਵਿੱਚ ਗੁਰੂ ਘਰਾਂ ਦੇ ਵਿੱਚ ਲੰਗਰ ਲਗਾ ਕੇ ਅਤੇ ਲੋੜਵੰਦਾਂ ਦੀ ਮਦਦ ਕੀਤੀ ਗਈ ਸੀ। ਦੂਸਰੇ ਪਾਸੇ ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੱਲੋਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਇਕੱਠੇ ਹੋ ਕੇ ਇਸ ਮੁਸ਼ਕਿਲ ਘੜੀ ਦੇ ਵਿੱਚ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ।