ਨਵੇਂ ਸਾਲ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸੁਖਬੀਰ ਬਾਦਲ - ਸ਼਼੍ਰੋਮਣੀ ਅਕਾਲੀ ਦਲ
ਅੰਮ੍ਰਿਤਸਰ: ਨਵੇਂ ਸਾਲ ਮੌਕੇ ਸ਼਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇਸ਼-ਵਿਦੇਸ਼ 'ਚ ਰਹਿੰਦੇ ਪੰਜਾਬੀਆਂ ਨੂੰ ਨਵੇਂ ਸਾਲ ਦੀ ਮੁਕਾਬਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਵਾਹਿਗੁਰੂ ਦੇ ਚਰਨਾਂ 'ਚ ਅਰਦਾਸ ਕਰਦੇ ਹਾਂ ਕਿ ਨਵਾਂ ਸਾਲ ਸਭ ਲਈ ਖੁਸ਼ੀਆਂ ਭਰਿਆ ਹੋਵੇ। ਬੀਤੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਤੇ ਕਈ ਜਾਨਾਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਅੜੀਅਲ ਸੁਭਾਅ ਛੱਡ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ।