ਪੁਲਿਸ ਸੁਰੱਖਿਆ ਹੇਠ ਉਮੀਦਵਾਰਾਂ ਦੀ ਨਾਮਜ਼ਦਗੀ ਭਰਵਾਉਣ ਫ਼ਿਰੋਜ਼ਪੁਰ ਪੁੱਜੇ ਸੁਖਬੀਰ ਬਾਦਲ - ਨਾਮਜ਼ਦਗੀ ਪੱਤਰ
ਫ਼ਿਰੋਜ਼ਪੁਰ: ਨਗਰ ਕੌਂਸਲ ਚੌਣਾਂ ਨੂੰ ਲੈ ਕੇ ਬੀਤੇ ਦਿਨੀਂ ਕਾਂਗਰਸ ਤੇ ਅਕਾਲੀਆਂ ਵਿਚਾਲੇ ਹਿੰਸਕ ਝੜਪ ਵੇਖਣ ਨੂੰ ਮਿਲੀ, ਜਿਸ ਤੋਂ ਬਾਅਦ ਅੱਜ ਸਖ਼ਤ ਪੁਲਿਸ ਸੁਰੱਖਿਆ ਵਿਚਾਲੇ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਪੁੱਜੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਪਹਿਲਾਂ ਹੀ ਆਪਣੀ ਹਾਰ ਮੰਨ ਚੁੱਕੀ ਹੈ। ਇਸ ਲਈ ਕਾਂਗਰਸੀ ਵਿਰੋਧੀ ਧਿਰਾਂ ਨੂੰ ਨਾਮਜ਼ਗਦਗੀ ਪੱਤਰ ਦਾਖਲ ਨਹੀਂ ਕਰਨ ਦੇ ਰਹੇ। ਫ਼ਿਰੋਜ਼ਪੁਰ ਦੇ ਐਸਡੀਐਮ ਅਮਿਤ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੇ 33 ਵਾਰਡਾਂ ਲਈ ਕੁੱਲ 193 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।