ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਮੱਕੜ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ - Patiala latest news
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਬੀਤੇ ਦਿਨੀਂ ਇਕ ਹਸਪਤਾਲ ਚ ਜ਼ੇਰੇ ਇਲਾਜ ਦੇਹਾਂਤ ਹੋ ਗਿਆ ਸੀ। ਇਸ ਸਮੇਂ ਦੁੱਖ ਦੀ ਘੜੀ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਬਾਦਲ ਨੇ ਦੁੱਖ ਪ੍ਰਗਟਾਊਂਦਿਆਂ ਕਿਹਾ ਕਿ ਜੱਥੇਦਾਰ ਅਵਤਾਰ ਸਿੰਘ ਮੱਕੜ ਇੱਕ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਦੇ ਚਲੇ ਜਾਣ ਨਾਲ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ 78 ਸਾਲਾਂ ਦੇ ਸਨ।