ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਾਜ਼ਿਸ਼ ਦਾ ਹਿੱਸਾ ਸੁਖਬੀਰ ਸਿੰਘ ਬਾਦਲ - ਸ਼੍ਰੋਮਣੀ ਅਕਾਲੀ ਦਲ
ਬਠਿੰਡਾ: ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਜਨ ਸਭਾ ਸੰਬੋਧਨ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਸਾਜ਼ਿਸ਼ ਦਾ ਹਿੱਸਾ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਸਰੋਵਰ ਵਿੱਚ ਗੁਟਕਾ ਸਾਹਿਬ ਦੇ ਅੰਗ ਖਿਲਾਰੇ ਗਏ ਸਨ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਅੱਜ ਕਪੂਰਥਲਾ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ। ਜਿਸ ਤੋਂ ਸਾਫ ਜ਼ਾਹਿਰ ਹੈ ਕਿ ਸ਼ਾਸਨ ਤਹਿਤ ਇਹ ਸਭ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਕੁਝ ਲੋਕ ਨਹੀਂ ਚਾਹੁੰਦੇ ਪੰਜਾਬ ਵਿੱਚ ਸ਼ਾਂਤੀ ਬਣੀ ਰਹੇ।